Thursday, March 26, 2026
spot_imgspot_img
spot_imgspot_img
Homeपंजाबਲੁਧਿਆਣਾ ਪਹੁੰਚੇ Punjab CM ਭਗਵੰਤ ਮਾਨ

ਲੁਧਿਆਣਾ ਪਹੁੰਚੇ Punjab CM ਭਗਵੰਤ ਮਾਨ

10,000 ਤੋਂ ਵੱਧ ਸਰਪੰਚਾਂ ਨੂੰ ਦਿਵਾਉਣਗੇ ਅਹੁਦੇ ਦਾ ਹਲਫ਼

ਲੁਧਿਆਣਾ: ਅੱਜ ਲੁਧਿਆਣਾ ਵਿੱਚ 19 ਜ਼ਿਲ੍ਹਿਆਂ ਦੇ 10000 ਤੋਂ ਵੱਧ ਸਰਪੰਚ ਸਹੁੰ ਚੁੱਕਣਗੇ। ਧਨਾਨਸੂ ‘ਚ ਹੋ ਰਹੇ ਪ੍ਰੋਗਰਾਮ ‘ਚ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚ ਗਏ ਹਨ।

ਇਸ ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

RELATED ARTICLES

-VIDEO ADVERTISEMENT-

Most Popular