ਚੰਡੀਗੜ੍ਹ : ਅੱਜ ਪੰਜਾਬ ਦੇ ਮੁੱਖ ਮੰਤਰੀ (Punjab CM) ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਦਾ ਜਨਮ ਦਿਨ ਹੈ। ਇਸ ਮੌਕੇ ਸੀਐਮ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ “ਮੇਰੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਮਾਨ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ..ਰੱਬ ਕਰੇ ਤੰਦਰੁਸਤੀਆਂ, ਤਰੱਕੀਆਂ ਅਤੇ ਆਪਸੀ ਪਿਆਰ ਇਸੇ ਤਰਾਂ ਬਣਿਆ ਰਹੇ..ਵਾਹਿਗੁਰੂ ਮੇਹਰ ਰੱਖੇ”