ਅੰਮ੍ਰਿਤਾ ਵੜਿੰਗ ਨੂੰ ਪਛਾੜਿਆ
ਗਿੱਦੜਬਾਹਾ ਵਿੱਚ ਚੌਥੇ ਗੇੜ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਲੀਡ ਵੱਧ ਕੇ 5976 ਹੋ ਗਈ ਹੈ। ਡਿੰਪੀ ਨੂੰ 22088 ਵੋਟਾਂ ਮਿਲੀਆਂ ਹਨ। ਜਦਕਿ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਤਨੀ ਅੰਮ੍ਰਿਤਾ ਵੜਿੰਗ ਨੂੰ 16112 ਅਤੇ ਭਾਜਪਾ ਦੇ ਮਨਪ੍ਰੀਤ ਸਿੰਘ ਬਾਦਲ ਨੂੰ 4643 ਵੋਟਾਂ ਮਿਲੀਆਂ।
ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪੱਧਰੀ ਸੁਰੱਖਿਆ ਵਿਵਸਥਾ ਸਥਾਪਿਤ ਕੀਤੀ ਗਈ ਹੈ। ਜਿਸ ਲਈ ਪੰਜਾਬ ਪੁਲਿਸ ਅਤੇ ਕੇਂਦਰੀ ਹਥਿਆਰਬੰਦ ਬਲਾਂ ਦੇ ਸਿਪਾਹੀ ਅਤੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਸੀਟ ‘ਤੇ 20 ਨਵੰਬਰ ਨੂੰ ਵੋਟਿੰਗ ਹੋਈ ਸੀ।

