Monday, March 23, 2026
spot_imgspot_img
spot_imgspot_img
Homeपंजाबਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ...

ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗ੍ਰਾਮ ਪੰਚਾਇਤ ਦੀਆਂ ਚੋਣਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੁੱਖ ਕਾਰਜਕਾਰੀ ਅਫ਼ਸਰ, ਜ਼ਿਲ੍ਹਾ ਪ੍ਰੀਸ਼ਦ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।

ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕਰਦਿਆਂ ਪ੍ਰਸ਼ਾਸਨਿਕ ਸਕੱਤਰ ਦਿਲਰਾਜ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਲਦ ਤੋਂ ਜਲਦ ਚੋਣਾਂ ਦੀਆਂ ਤਿਆਰੀਆਂ ਮੁਕੰਮਲ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਨੇ ਪੰਚਾਇਤੀ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

ਮੀਟਿੰਗ ਵਿੱਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਡਾਇਰੈਕਟਰ ਪਰਮਜੀਤ ਸਿੰਘ, ਜਾਇੰਟ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਹਾਜ਼ਰ ਸਨ।

RELATED ARTICLES

-VIDEO ADVERTISEMENT-

Most Popular