Tuesday, October 21, 2025
Homeपंजाब50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ...

50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ.ਐਚ.ਓ. ਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ

ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ, ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ (ਐਸ.ਆਈ.) ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।

ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਦੋਸ਼ੀਆਂ ਦੀ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ। ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular