Tuesday, October 21, 2025
HomeपंजाबSri Muktsar Sahib: ਸ੍ਰੀ ਮੁਕਤਸਰ ਸਾਹਿਬ ‘ਚ ਹੋਏ ਦਰਦਨਾਕ ਹਾਦਸੇ ’ਚ ਭੈਣ...

Sri Muktsar Sahib: ਸ੍ਰੀ ਮੁਕਤਸਰ ਸਾਹਿਬ ‘ਚ ਹੋਏ ਦਰਦਨਾਕ ਹਾਦਸੇ ’ਚ ਭੈਣ ਦੀ ਮੌਤ, ਭਰਾ ਜ਼ਖ਼ਮੀ

ਮਲੋਟ-ਬਠਿੰਡਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਭਰਾ ਜ਼ਖ਼ਮੀ ਹੋ ਗਿਆ ਜਦਕਿ ਪਿੱਛੇ ਬੈਠੀ ਉਸ ਦੀ ਭੈਣ ਦੀ ਮੌਤ ਹੋ ਗਈ। ਘਟਨਾ ਸ਼ਨਿਚਰਵਾਰ ਸਵੇਰੇ ਵਾਪਰੀ। ਮ੍ਰਿਤਕਾ ਦੀ ਪਛਾਣ ਅਲੀਸ਼ਾ (22) ਪੁੱਤਰੀ ਬਲਵਿੰਦਰ ਸਿੰਘ ਵਾਸੀ ਵਾਰਡ ਨੰਬਰ 14, ਗਲੀ ਨੰਬਰ 3 ਮਲੋਟ ਵਜੋਂ ਹੋਈ ਹੈ ਜਦਕਿ ਜ਼ਖ਼ਮੀ ਸ਼ਮਿੰਦਰ ਸਿੰਘ ਸਿਵਲ ਹਸਪਤਾਲ ਮਲੋਟ ਵਿਖੇ ਦਾਖਲ ਹੈ। ਦੂਜੇ ਪਾਸੇ ਘਟਨਾ ਦੌਰਾਨ ਮਿੱਟੀ ਨਾਲ ਭਰਿਆ ਇੱਕ ਟਿੱਪਰ ਉੱਥੋਂ ਭੱਜਦਾ ਦੇਖਿਆ ਗਿਆ, ਜਿਸਨੂੰ ਦੇਖਦਿਆਂ ਪੁਲਿਸ ਨੇ ਸ਼ੱਕ ਜਤਾਇਆ ਹੈ ਕਿ ਇਹ ਹਾਦਸਾ ਉਸ ਨਾਲ ਟਕਰਾਉਣ ਕਾਰਨ ਵਾਪਰਿਆ ਹੈ। ਪੁਲਿਸ ਟਿੱਪਰ ਦੀ ਭਾਲ ਕਰ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਲੀਸ਼ਾ ਕੁਝ ਸਮੇਂ ਬਾਅਦ ਕੈਨੇਡਾ ਜਾਣ ਵਾਲੀ ਸੀ। ਵਾਰਡ ਨੰਬਰ 14 ਦੇ ਕੌਂਸਲਰ ਹਰਮੇਲ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਦੀ ਬੇਟੀ ਅਲੀਸ਼ਾ ਤੇ ਪੁੱਤਰ ਸ਼ਮਿੰਦਰ ਸਿੰਘ ਮਲੋਟ ਤੋਂ ਗਿੱਦੜਬਾਹਾ ਪੜ੍ਹਾਈ ਕਰਨ ਲਈ ਸੈਂਟਰ ਜਾ ਰਹੇ ਸਨ। ਜਦੋਂ ਉਹ ਮਲੋਟ-ਬਠਿੰਡਾ ਰੋਡ ’ਤੇ ਪਹੁੰਚੇ ਤਾਂ ਉਸਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

ਹਾਦਸੇ ’ਚ ਧੀ ਅਲੀਸ਼ਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪੁੱਤਰ ਸ਼ਮਿੰਦਰ ਗੰਭੀਰ ਜ਼ਖ਼ਮੀ ਹੈ ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਅਲੀਸ਼ਾ ਨੇ ਕੈਨੇਡਾ ਜਾਣਾ ਸੀ। ਉਸ ਦੀ ਫਾਈਲ ਲੱਗੀ ਹੋਈ ਸੀ ਪਰ ਇਸ ਹਾਦਸੇ ਨੇ ਪਰਿਵਾਰ ਨੂੰ ਬਹੁਤ ਦੁੱਖ ਪਹੁੰਚਾਇਆ ਹੈ। ਇਸ ਸਬੰਧੀ ਜਦੋਂ ਥਾਣਾ ਸਿਟੀ ਦੇ ਇੰਚਾਰਜ ਗੁਰਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕੀਤੀ ਜਾ ਰਹੀ ਹੈ।

ਜੋ ਟਿੱਪਰ ਡਰਾਈਵਰ ਮੌਕੇ ਤੋਂ ਭਜਾ ਕੇ ਲੈ ਗਿਆ ਸੀ, ਉਸ ਦੀ ਭਾਲ ਜਾਰੀ ਹੈ। ਉਨ੍ਹਾਂ ਸ਼ੱਕ ਜਤਾਇਆ ਹੈ ਕਿ ਹਾਦਸਾ ਉਸਦੀ ਟੱਕਰ ਕਾਰਨ ਵਾਪਰਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

RELATED ARTICLES
- Advertisment -spot_imgspot_img
- Advertisment -spot_imgspot_img

वीडियो एड

Most Popular