Thursday, February 5, 2026
spot_imgspot_img
spot_imgspot_img
Homeपंजाबਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ; ਮੀਡੀਆ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਸਿੰਘ ਬਾਦਲ ; ਮੀਡੀਆ ਨਾਲ ਮੁਖਾਤਿਬ ਹੋਏ ਬਿਨਾਂ ਹੀ ਵਾਪਿਸ ਪਰਤੇ ਬਾਦਲ

Amritsar : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਹਨ। ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਤਲਬ ਕਰਕੇ ਉਨ੍ਹਾਂ ‘ਤੇ ਲੱਗੇ ਦੋਸ਼ਾਂ ਦੇ ਸੰਬੰਧ ‘ਚ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਉਨ੍ਹਾਂ ਅੱਜ ਬੇਅਦਬੀ ਅਤੇ ਡੇਰਾ ਮੁਖੀ ਨੂੰ ਮਾਫੀ ਦੇ ਇਲਜ਼ਾਮਾਂ ਬਾਰੇ ਸਪਸ਼ਟੀਕਰਨ ਦਿੱਤਾ ਹੈ। ਸੁਖਬੀਰ ਬਾਦਲ ਨੇ ਲਿਖਤੀ ਰੂਪ ਵਿਚ ਆਪਣਾ ਸਪਸ਼ਟੀਕਰਨ ਦਿੱਤਾ ਹੈ। ਮੀਡੀਆ ਵਲੋਂ ਬਾਦਲ ਨਾਲ ਇਸ ਸੰਬੰਧ ‘ਚ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਮੀਡੀਆ ਨਾਲ ਬਿਨਾਂ ਗੱਲਬਾਤ ਕੀਤੇ ਹੀ ਆਪਣੀ ਗੱਡੀ ‘ਚ ਸਵਾਰ ਹੋ ਕੇ ਚਲੇ ਗਏ।

RELATED ARTICLES

-VIDEO ADVERTISEMENT-

Most Popular