Tuesday, March 10, 2026
spot_imgspot_img
spot_imgspot_img
Homeपंजाबਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ‘ਚੋਂ ਦੋ ਨੂੰ ਰਾਜਪਾਲ ਨੇ...

ਮਾਨ ਸਰਕਾਰ ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ‘ਚੋਂ ਦੋ ਨੂੰ ਰਾਜਪਾਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Governor Banwari Lal Purohit) ਦੇ ਬਦਲੇ ਰੁੱਖ ਦੇ ਨਤੀਜੇ ਵਜੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਭੇਜੇ ਤਿੰਨ ਵਿੱਤੀ ਬਿੱਲਾਂ ਵਿਚੋਂ ਦੋ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ ਜਿਸਦੀ 3 ਨਵੰਬਰ ਨੂੰ ਸੁਣਵਾਈ ਹੋਣੀ ਹੈ। ਰਾਜਪਾਲ ਬਦਲੇ ਰੁੱਖ ਵਜੋਂ ਪਹਿਲਾਂ ਵੀ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਆਖ ਚੁੱਕੇ ਹਨ ਕਿ ਉਹ ਉਹਨਾਂ ਕੋਲ ਪੈਂਡਿੰਗ ਪਏ ਬਿੱਲਾਂ ’ਤੇ ਜਲਦੀ ਹੀ ਆਪਣਾ ਫੈਸਲਾ ਦੇਣਗੇ।

ਜਿਹੜੇ ਵਿੱਤੀ ਬਿੱਲਾਂ ਨੂੰ ਹੁਣ ਰਾਜਪਾਲ ਨੇ ਮਨਜ਼ੂਰੀ ਦਿੱਤੀ ਹੈ ਉਹਨਾਂ ਵਿਚ ਪੰਜਾਬ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਇੰਡੀਅਨ ਸਟੈਂਪ (ਪੰਜਾਬ ਸੋਧ) ਬਿੱਲ 2023 ਨੂੰ ਮਨਜ਼ੂਰੀ ਦਿੱਤੀ ਗਈ ਹੈ। ਪਹਿਲਾ ਬਿੱਲ ਆਨਲਾਈਨ ਗੇਮਿੰਗ ’ਤੇ ਜੀ ਐਸ ਟੀ ਲਗਾਉਣ ਅਤੇ ਜੀ ਐਸ ਟੀ ਅਪੀਲੀ ਟ੍ਰਿਿਬਊਨਲ ਸਥਾਪਿਤ ਕੀਤੇ ਜਾਣ ਦਾ ਰਾਹ ਪੱਧਰਾ ਕਰਦਾ ਹੈ ਜਦੋਂ ਕਿ ਦੂਜਾ ਜਾਇਦਾਦ ਗਹਿਣੇ ਰੱਖਣ ’ਤੇ ਸਟੈਂਪ ਡਿਊਟੀ ਲਗਾਉਣ ਬਾਰੇ ਹੈ। ਰਾਜਪਾਲ ਨੇ ਹਾਲੇ ਤੀਜੇ ਬਿੱਲ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ 2023 ਨੂੰ ਮਨਜ਼ੂਰੀ ਨਹੀਂ ਦਿੱਤੀ।

यह भी पढ़े:  http://आज का पंचांग व दैनिक राशिफल उत्तराखंड जागरण पर

RELATED ARTICLES

-VIDEO ADVERTISEMENT-

Most Popular