Friday, February 6, 2026
spot_imgspot_img
spot_imgspot_img
Homeपंजाब‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’, ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ...

‘ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ’, ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੀਐਮ ਮਾਨ ਨੇ ਜਤਾਈ ਖੁਸ਼ੀ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਈਡੀ ਮਾਮਲੇ ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਹ ਸੀਬੀਆਈ ਕੇਸ ਵਿੱਚ ਤਿਹਾੜ ਜੇਲ੍ਹ ਵਿਚ ਬੰਦ ਸਨ ਪਰ ਹੁਣ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਹ ਅੱਜ ਸ਼ਾਮ ਜਾਂ ਰਾਤ ਤੱਕ ਬਾਹਰ ਆ ਸਕਣਗੇ। ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਹੈ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਨੇ ਜ਼ਮਾਨਤ ਦਿੱਤੀ ਹੈ। ਹਾਲਾਂਕਿ ਸੀਬੀਆਈ ਦੀ ਗ੍ਰਿਫਤਾਰੀ ‘ਤੇ ਦੋਵਾਂ ਜੱਜਾਂ ਦੀ ਵੱਖੋ-ਵੱਖਰੀ ਰਾਏ ਹੈ। ਅਦਾਲਤ ਨੇ ਕਿਹਾ ਕਿ “ਕਿਉਂਕਿ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ ਅਤੇ ਮੁਕੱਦਮੇ ਦੀ ਸੁਣਵਾਈ ਨੇੜਲੇ ਭਵਿੱਖ ਵਿੱਚ ਪੂਰੀ ਨਹੀਂ ਹੋਣ ਵਾਲੀ ਹੈ, ਇਸ ਲਈ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਹੈ।” ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲ ਗਈ ਹੈ।

CM ਭਗਵੰਤ ਮਾਨ ਨੇ ਕੀਤਾ ਟਵੀਟ
ਪੰਜਾਬ ਵਿੱਚ ਪਾਰਟੀ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਦਿੱਲ ਖੋਲ ਕੇ ਸਵਾਗਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਆਖਿਰ ਸੱਚ ਦੀ ਹੀ ਜਿੱਤ ਹੋਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੇ ਸਾਬਤ ਹੋ ਗਿਆ ਹੈ ਕਿ ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

 


ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ ਸ਼ੁਕਰਾਨਾ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਵਾਹਿਗੁਰੂ ਜੀ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ ਤੇ ਲਿਖਿਆ ਕਿ ਆਖਰਕਾਰ ਰਾਜਨੀਤਿਕ ਜ਼ੁਲਮ ਦੀ ਲੰਮੀ ਹਨੇਰੀ ਦੀ ਰਾਤ ਬੀਤ ਗਈ। ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਸੱਚ ਕਦੇ ਨਹੀਂ ਮਰਦਾ। ਨਾਲ ਹੀ ਉਨ੍ਹਾਂ ਨੇ ਇੰਕਲਾਬ ਜ਼ਿੰਦਾਬਾਦ ਦਾ ਨਾਅਰਾ ਵੀ ਲਿਖਿਆ।

ਮੰਤਰੀ ਹਰਪਾਲ ਚੀਮਾ ਨੇ ਕੀਤਾ ਟਵੀਟ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵੱਡੀ ਰਾਹਤ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦੇ ਹਨ। ਸੱਚ ਨੂੰ ਭਾਵੇਂ ਜਿੰਨਾ ਵੀ ਦਬਾ ਲਵੋ, ਉਹ ਸਭ ਦੇ ਸਾਹਮਣੇ ਆ ਹੀ ਜਾਂਦਾ ਹੈ। ਨਾਲ ਹੀ ਉਨ੍ਹਾਂ ਨੇ ਕੇਜਰੀਵਾਲ ਅਤੇ ਸਾਰੇ ਪਾਰਟੀ ਆਗੂਆਂ ਨੂੰ ਵਧਾਈ ਵੀ ਦਿੱਤੀ ਹੈ।

RELATED ARTICLES

-VIDEO ADVERTISEMENT-

Most Popular